ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ: ਕਰਨ ਸਿੰਘ

ਚਮਕੌਰ ਸਾਹਿਬ:

ਇੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਕਲ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਲਕਾ ਇੰਚਾਰਜ ਸਾਬਕਾ ਟਰਾਂਸਪੋਰਟ ਅਧਿਕਾਰੀ ਕਰਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਤੇ ਆਗੂਆਂ ਨੇ ਕਰਨ ਸਿੰਘ ਨੂੰ ਹਲਕਾ ਚਮਕੌਰ ਸਾਹਿਬ ਦੇ ਇੰਚਾਰਜ ਲਗਾਉਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹੁਣ ਪਾਰਟੀ ਲਈ ਦਨਿ-ਰਾਤ ਇੱਕ ਕਰ ਦੇਣਗੇ ਅਤੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਹਲਕਾ ਇੰਚਾਰਜ ਕਰਨ ਸਿੰਘ ਨੇ ਪਾਰਟੀ ਵੱਲੋਂ ਦਿੱਤੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਵਿਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਚੁੱਕੀ ਹੈ। ਮੀਟਿੰਗ ’ਚ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਅਤੇ ਸੀਨੀਅਰ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ ਨੇ ਵੀ ਸੰਬੋਧਨ ਕੀਤਾ।  Punjabi Akhar

Leave a Comment

Advertisment

You May Like This